ਸੰਯੁਕਤ ਕਿਸਾਨ ਮੋਰਚਾ ਨੇ PM ਮੋਦੀ ਨੂੰ ਲਿਖੀ ਚਿੱਠੀ, 2021 ‘ਚ ਕੀਤੇ ਵਾਅਦਿਆਂ ਨੂੰ ਕਰਵਾਇਆ ਯਾਦ

ਯੂ.ਪੀ. ਅਤੇ ਹਰਿਆਣਾ ਦੇ ਨਾਲ ਦਿੱਲੀ ਦੀਆਂ ਸਰਹੱਦਾਂ ਨੂੰ ਸੀਮੈਂਟ ਬਲਾਕਾਂ, ਖੰਭਿਆਂ ਅਤੇ ਭਾਰੀ ਬੈਰੀਕੇਡਿੰਗ ਨਾਲ ਮਜ਼ਬੂਤ ਕੀਤਾ ਗਿਆ ਹੈ ਕਿਉਂਕਿ ‘ਦਿੱਲੀ ਚਲੋ’ ਦੇ ਹਿੱਸੇ ਦੇ ਰੂਪ ‘ਚ ਆਪਣੀਆਂ ਮੰਗਾਂ ‘ਤੇ ਜ਼ੋਰ ਦੇਣ ਲਈ ਹਜ਼ਾਰਾਂ ਕਿਸਾਨ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵੱਲ ਵੱਧ ਰਹੇ ਹਨ। ਸੋਮਵਾਰ ਨੂੰ ਚੰਡੀਗੜ੍ਹ ‘ਚ ਕੇਂਦਰੀ ਮੰਤਰੀਆਂ ਨਾਲ ਕਿਸਾਨ ਆਗੂਆਂ ਦੀ ਗੱਲਬਾਤ ਬੇਨਤੀਜਾ ਰਹੀ ਜਿਸਤੋਂ ਬਾਅਦ ਉਨ੍ਹਾਂ ਨੇ ਵਿਰੋਧ ਜਾਰੀ ਰੱਖਣ ਦਾ ਫੈਸਲਾ ਕੀਤਾ। ਕਿਸਾਨਾਂ ਦੀ ਸਭ ਤੋਂ ਮੁੱਖ ਮੰਗ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਯਕੀਨੀ ਕਰਨ ਲਈ ਇਕ ਕਾਨੂੰਨ ਲਿਆਉਣਾ ਹੈ

Advertisement