AAP ‘ਚ ਸ਼ਾਮਲ ਹੋਣ ਤੋਂ ਬਾਅਦ ਫਸੇ, ਰਾਜ ਕੁਮਾਰ ਚੱਬੇਵਾਲ CBI ਜਾਂਚ ਦੀ ਉੱਠੀ ਮੰਗ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚੱਲ ਜਾਰੀ ਹੈ। ਇਸ ਦੌਰਾਨ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ ਸਨ। ਪਾਰਟੀ ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਿਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਦਰਅਸਲ, ਡਾ. ਰਾਜ ਕੁਮਾਰ ਚੱਬੇਵਾਲ ਖ਼ਿਲਾਫ਼ ਜਾਅਲੀ ਸਰਕਾਰੀ ਦਸਤਾਵੇਜ਼ ਬਣਾਉਣ ਦੇ ਦੋਸ਼ ‘ਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਕਿਹਾ ਕਿ ਡਾ. ਚੱਬੇਵਾਲ ਨੇ 4601 ਪਰਿਵਾਰਾਂ ਨੂੰ ਕਰੋੜਾਂ ਰੁਪਏ ਦੀਆਂ ਸਰਕਾਰੀ ਗ੍ਰਾਂਟਾਂ ਵੰਡਣ ਸਬੰਧੀ ਜਾਅਲੀ ਸਰਕਾਰੀ ਦਸਤਾਵੇਜ਼ ਤਿਆਰ ਕੀਤੇ ਸਨ। ‘ਆਪ’ ਸਰਕਾਰ ਵੱਲੋਂ ਇਸੇ ਮੁੱਦੇ ‘ਤੇ ਵਿਜੀਲੈਂਸ ਜਾਂਚ ਕਰਵਾਈ ਗਈ ਸੀ। ਚੱਬੇਵਾਲ ਜ਼ਮਾਨਤ ‘ਤੇ ਸਨ, ਜਿਸ ਦੀ ਮਿਆਦ 18 ਮਾਰਚ ਨੂੰ ਖ਼ਤਮ ਹੋਣੀ ਸੀ।

ਡਾਕਟਰ ਰਾਜ ਕੁਮਾਰ ਚੱਬੇਵਾਲ ਖ਼ਿਲਾਫ਼ ਜਾਅਲੀ ਸਰਕਾਰੀ ਦਸਤਾਵੇਜ਼ ਬਣਾਉਣ ਦੇ ਦੋਸ਼ ‘ਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਸ ਨੂੰ ਉਮੀਦ ਸੀ ਕਿ ਉਸ ਨੂੰ 18 ਮਾਰਚ ਤੋਂ ਬਾਅਦ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਇਸ ਲਈ ਉਹ ਆਪਣੀ ਜ਼ਮਾਨਤ ਦੀ ਮਿਆਦ ਖ਼ਤਮ ਹੋਣ ਤੋਂ ਦੋ ਦਿਨ ਪਹਿਲਾਂ ‘ਆਪ’ ਵਿਚ ਸ਼ਾਮਲ ਹੋ ਗਿਆ। ਉਨ੍ਹਾਂ ਦੇ ਸ਼ਾਮਲ ਹੋਣ ਦੌਰਾਨ ‘ਆਪ’ ਸਰਕਾਰ ਨੇ ਉਨ੍ਹਾਂ ਦੀ ਜਾਅਲਸਾਜ਼ੀ ਨੂੰ ਜਾਇਜ਼ ਠਹਿਰਾਉਣ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ ਸੀ। ਬਾਜਵਾ ਨੇ ਕਿਹਾ ਕਿ ਮੈਂ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਵੀ ਉਠਾਵਾਂਗਾ।

Advertisement