BJP ਨੂੰ ਵੱਡਾ ਝਟਕਾ ‍! ਸਾਬਕਾ ਸੀਨੀਅਰ ਡਿਪਟੀ ਮੇਅਰ AAP ਵਿੱਚ ਸ਼ਾਮਲ

ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਟੀਆ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਕਮਲਜੀਤ ਸਿੰਘ ਭਾਟੀਆ ਲੋਕ ਸਭਾ ਚੋਣਾਂ ਤੋਂ ਪਹਿਲਾਂ 15 ਆਗੂਆਂ ਸਮੇਤ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਨ੍ਹਾਂ ਆਗੂਆਂ ਦਾ ਪਾਰਟੀ ‘ਚ ਸਵਾਗਤ ਕੀਤਾ ਸੀ। ਇਸ ਤੋਂ ਪਹਿਲਾਂ ਕਮਲਜੀਤ ਭਾਟੀਆ ਆਮ ਆਦਮੀ ਪਾਰਟੀ ‘ਚ ਸਨ ਪਰ ਚੋਣਾਂ ਤੋਂ ਕੁਝ ਦਿਨ ਪਹਿਲਾਂ ਭਾਜਪਾ ਨਾਲ ਹੱਥ ਮਿਲਾਇਆ ਸੀ। ਹੁਣ ਉਨ੍ਹਾਂ ਦੀ ਘਰ ਵਾਪਸੀ ਮੰਨੀ ਜਾ ਰਹੀ ਹੈ।

ਦਸ ਦੇਈਏ ਕਿ ਚੋਣ ਤੋਂ ਪਹਿਲਾ ਭਾਜਪਾ ਲਈ ਇਹ ਵੱਡਾ ਝਟਕਾ ਹੈ ਕਿਉਂਕਿ ਭਾਟੀਆ ਸ਼ੀਤਲ ਅੰਗੂਰਾਲ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਕਾਫੀ ਕਰੀਬੀ ਮੰਨੇ ਜਾਂਗੇ ਲਨ ਅਤੇ ਪੱਛਮੀ ਹਲਕੇ ਵਿੱਚ ਇੱਕ ਵੱਡਾ ਵੋਟ ਬੈਂਕ ਭਾਟੀਆ ਦੇ ਨਾਲ ਹੈ। ਅਜਿਹੇ ਵਿੱਚ ਚੋਣ ਤੋਂ ਸਿਰਫ਼ 10 ਦਿਨ ਪਹਿਲਾਂ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਭਾਜਪਾ ਲਈ ਹਾਨੀਕਾਰਕ ਹੋ ਸਕਦਾ ਹੈ।

ਲੋਕ ਸਭਾ ਚੋਣ ਲਈ ਭਾਟੀਆ ਨੇ ਭਾਜਪਾ ਲਈ ਚੋਣ ਪ੍ਰਚਾਰ ਕੀਤਾ ਸੀ। ਜਾਣਕਾਰੀ ਅਨੁਸਾਰ ਭਾਟੀਆ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਈ ਜ਼ੋਰਦਾਰ ਪ੍ਰਚਾਰ ਕੀਤਾ ਸੀ। ਅਜਿਹੇ ‘ਚ ਰਿੰਕੂ ਦੇ ਪੱਛਮੀ ਹਲਕੇ ‘ਚ ਕਾਫੀ ਵੋਟਾਂ ਪਈਆਂ ਹਨ। ਉਹ ਕਾਂਗਰਸ ਤੋਂ ਮਹਿਜ਼ 1500 ਵੋਟਾਂ ਨਾਲ ਪਿੱਛੇ ਸਨ।

Advertisement