CM ਕੇਜਰੀਵਾਲ ਨੇ ਸੈਸ਼ਨ ਕੋਰਟ ‘ਚ ED ਦੇ ਸੰਮਨ ਨੂੰ ਦਿੱਤੀ ਚੁਣੌਤੀ, ਪੜ੍ਹੋ ਪੂਰਾ ਮਾਮਲਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਹੁਣ ਕੇਜਰੀਵਾਲ ਨੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀਆਂ ਸ਼ਿਕਾਇਤਾਂ ’ਤੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵੱਲੋਂ ਜਾਰੀ ਸੰਮਨ ਨੂੰ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਦਰਅਸਲ, ਇਸ ਤੋਂ ਪਹਿਲਾਂ ਅਦਾਲਤ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।

ਗੌਰਤਲਬ ਹੈ ਕਿ ਈ.ਡੀ ਨੇ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਪੇਸ਼ ਨਾ ਹੋਣ ‘ਤੇ ਕੇਜਰੀਵਾਲ ਖਿਲਾਫ ਅਦਾਲਤ ‘ਚ ਦੋ ਸ਼ਿਕਾਇਤਾਂ ਦਾਇਰ ਕੀਤੀਆਂ ਸਨ। ਈਡੀ ਨੇ ਪੁੱਛਗਿੱਛ ਲਈ ਕੇਜਰੀਵਾਲ ਖਿਲਾਫ ਅੱਠ ਸੰਮਨ ਜਾਰੀ ਕੀਤੇ ਹਨ।  ਅਰਵਿੰਦ ਕੇਜਰੀਵਾਲ ਹੁਣ ਤੱਕ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਜਾਰੀ ਅੱਠ ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਚੁੱਕੇ ਹਨ।

ਦਸ ਦੇਈਏ ਕਿ ਸੀਐਮ ਕੇਜਰੀਵਾਲ ਨੇ ਈਡੀ ਦੁਆਰਾ ਉਨ੍ਹਾਂ ਨੂੰ ਭੇਜੇ ਗਏ ਸੰਮਨ ਨੂੰ “ਗੈਰ-ਕਾਨੂੰਨੀ” ਕਰਾਰ ਦਿੱਤਾ ਸੀ। ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਵਿਰੋਧੀ ਪਾਰਟੀਆਂ ਨੂੰ ਖਤਮ ਕਰਨ ਅਤੇ ਸਰਕਾਰਾਂ ਨੂੰ ਡੇਗਣ ਦਾ ਦੋਸ਼ ਲਗਾਇਆ ਸੀ। ਕੇਜਰੀਵਾਲ ਨੇ ਪਿਛਲੇ ਹਫਤੇ ਕਿਹਾ ਸੀ, “ਉਨ੍ਹਾਂ ਨੇ ਮੈਨੂੰ ਇੰਨੇ ਨੋਟਿਸ ਭੇਜੇ ਹਨ ਜਿਵੇਂ ਮੈਂ ਦੇਸ਼ ਦਾ ਸਭ ਤੋਂ ਵੱਡਾ ਅੱਤਵਾਦੀ ਹਾਂ।”

Advertisement