CM ਮਾਨ ਅੱਜ ਪਹੁੰਚਣਗੇ ਮੋਹਾਲੀ, ਪੁਲਿਸ ਨੇ ਕੀਤੇ ਸੁਰੱਖਿਆ ਦੇ ਪ੍ਰਬੰਧ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੱਥਾ ਟੇਕਣਗੇ। ਦੱਸਿਆ ਜਾ ਰਿਹਾ ਹੈ ਉਹ ਦੁਪਹਿਰ 12 ਵਜੇ ਤੋਂ ਬਾਅਦ ਉੱਥੇ ਪਹੁੰਚਣਗੇ। ਇਸ ਦੇ ਨਾਲ ਹੀ CM ਮਾਨ ਦੇ ਆਉਣ ਨੂੰ ਲੈ ਕੇ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਨੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਰੂਟ ‘ਤੇ ਬਲ ਤਾਇਨਾਤ ਕਰ ਦਿੱਤੇ ਗਏ ਹਨ। ਹਾਲਾਂਕਿ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਦੇ ਦੌਰੇ ਕਾਰਨ ਕਿਸੇ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ‘ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ ਕਿਸੇ ਜਨਤਕ ਸਥਾਨ ‘ਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਉਹ ਆਪਣੀ ਰਿਹਾਇਸ਼ ‘ਤੇ ਲੋਕ ਸਭਾ ਹਲਕਾ ਪੱਧਰੀ ਆਗੂਆਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ‘ਚ ਆਪਣੀ ਹਾਰ ਬਾਰੇ ਵਿਚਾਰ ਕਰ ਰਹੇ ਸਨ। ਪਾਰਟੀ ਨੇ ਇਸ ਚੋਣ ਵਿੱਚ 13 ਵਿੱਚੋਂ ਸਿਰਫ਼ ਤਿੰਨ ਸੀਟਾਂ ਹੀ ਜਿੱਤੀਆਂ ਹਨ। ਇਸ ਦੇ ਨਾਲ ਹੀ ਪਾਰਟੀ ਦੇ ਚਾਰ ਮੰਤਰੀ ਅਤੇ ਤਿੰਨ ਵਿਧਾਇਕ ਚੋਣ ਹਾਰ ਗਏ ਹਨ।

Advertisement