CM ਮਾਨ ਨੇ ਦਿੱਤੀ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ‘ਚ AAP ਦੀ ਸ਼ਾਨਦਾਰ ਜਿੱਤ ਦੀ ਵਧਾਈ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ‘ਚ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਨੇ ਜਿੱਤ ਦਰਜ ਕੀਤੀ ਹੈ।  ਮਹਿੰਦਰ ਭਗਤ 37325 ਵੋਟਾਂ ਨਾਲ ਚੋਣ ਜਿੱਤ ਗਏ। ਇਸ ਦੇ ਨਾਲ ਹੀ ਕਾਂਗਰਸ ਦੀ ਸੁਰਿੰਦਰ ਕੌਰ ਨੂੰ 16757, ਭਾਜਪਾ ਦੀ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ, ਅਕਾਲੀ ਦਲ ਦੀ ਸੁਰਜੀਤ ਕੌਰ ਨੂੰ 1242 ਅਤੇ ਬਸਪਾ ਦੇ ਬਿੰਦਰ ਕੁਮਾਰ ਨੂੰ 734 ਵੋਟਾਂ ਮਿਲੀਆਂ।

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ‘ਚ ਜਿੱਤ ਮੌਕੇ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਤੋਂ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ  ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ… ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁੱਸ਼ ਹਨ…ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ…ਮੋਹਿੰਦਰ ਭਗਤ ਜੀ ਨੂੰ ਬਹੁਤ ਬਹੁਤ ਮੁਬਾਰਕਾਂ…

ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ‘ਤੇ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਂ ਜਲੰਧਰ ਪੱਛਮੀ ਦੇ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਨੂੰ ਇਹ ਸੀਟ ਵੱਡੇ ਫਰਕ ਨਾਲ ਬਰਕਰਾਰ ਰੱਖਣ ਦਾ ਭਰੋਸਾ ਹੈ। ਲੋਕ ਤੁਹਾਡੇ ਨਾਲ ਹਨ। ਅਸੀਂ ਪੰਜਾਬ ਦੇ ਲੋਕਾਂ ਦੇ ਹੱਕ ‘ਚ ਕੰਮ ਕਰ ਰਹੇ ਹਾਂ… ਕਾਂਗਰਸ ਨੇ 1975 ‘ਚ ਐਮਰਜੈਂਸੀ ਲਗਾ ਕੇ ਵੱਡੀ ਗਲਤੀ ਕੀਤੀ ਸੀ। ਉਨ੍ਹਾਂ ਨੂੰ ਇਸ ਦੀ ਕੀਮਤ ਚੁਕਾਉਣੀ ਪਈ। ਹੁਣ ਭਾਜਪਾ ਨੂੰ ਸੰਵਿਧਾਨ ਨੂੰ ਬਦਲਣ ਦੀਆਂ ਕੋਸ਼ਿਸ਼ਾਂ ਦੀ ਕੀਮਤ ਚੁਕਾਉਣੀ ਪਵੇਗੀ।

Advertisement