MP ਸੁਸ਼ੀਲ ਰਿੰਕੂ ਕਰਨਗੇ CM ਮਾਨ ਨਾਲ ਮੁਲਾਕਾਤ, ਜਾਣੋ ਕੀ ਹੋਣ ਵਾਲੀ ਗੱਲ਼ਬਾਤ

ਲੋਕ ਸਭਾ ਚੋਣਾਂ ਤੋਂ ਪਹਿਲਾਂ ਲਗਾਤਾਰ ਹਲਚੱਲ ਜਾਰੀ ਹੈ। ਇਸ ਵਿਚਕਾਰ ਪਾਰਟੀਆਂ ਦੇ ਲੀਡਰ ਦੂਸਰੀ ਸਿਆਸੀ ਪਾਰਟੀਆਂ ਦਾ ਹਿੱਸਾ ਬਣ ਰਹੇ ਹਨ। ਉਧਰ ਹੀ ਹੁਣ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨਗੇ। ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਚੰਡੀਗੜ੍ਹ ‘ਚ ਮੁੱਖ ਮੰਤਰੀ ਨਿਵਾਸ ‘ਤੇ ਹੋਈ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਮੀਟਿੰਗ ਵਿੱਚ ਐਮਪੀ ਰਿੰਕੂ ਸੀਐਮ ਮਾਨ ਨਾਲ ਚੋਣ ਰਣਨੀਤੀ ਬਾਰੇ ਚਰਚਾ ਕਰਨਗੇ।

ਜਦੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਚਰਚਾ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਗਲਤ ਹੈ। ਰਿੰਕੂ ਨੇ ਕਿਹਾ ਸੀ ਕਿ ਕੱਲ੍ਹ ਉਹ ਆਪਣੇ ਪਰਿਵਾਰ ਨਾਲ ਉੱਤਰ ਪ੍ਰਦੇਸ਼ ਦੇ ਅਯੁੱਧਿਆ ਅਤੇ ਵਾਰਾਣਸੀ ਦੇ ਕਬੀਰ ਧਾਮ ਵਿੱਚ ਪੂਜਾ ਕਰਨ ਲਈ ਆਏ ਸਨ। ਉਹ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ। ਰਿੰਕੂ ਨੇ ਕਿਹਾ ਸੀ ਕਿ ਉਹ ਅਜੇ ਵੀ ਆਮ ਆਦਮੀ ਪਾਰਟੀ ਦੇ ਮੈਂਬਰ ਹਨ ਅਤੇ ਇੱਥੇ ਹੀ ਉਨ੍ਹਾਂ ਦੀ ਵਫ਼ਾਦਾਰੀ ਹੈ। ਵਫ਼ਾਦਾਰ ਹੀ ਰਹਿਣਗੇ।

Advertisement