PM ਮੋਦੀ ਨੇ 4 ਵੱਡੇ ਐਲਾਨ, ਜਾਣੋ ਕਿਸ ਨੂੰ ਹੋਏਗਾ ਫਾਇਦਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਵੱਡੇ ਐਕਸ਼ਨ ਵਿੱਚ ਦਿਖਾਈ ਦੇ ਰਹੀ ਹੈ। ਕੇਂਦਰ ਸਰਕਾਰ ਵੱਲੋਂ ਲਗਾਤਾਰ ਕਈ ਵੱਡੇ ਐਲਾਨ ਕੀਤੇ ਹਨ। ਲੋਕ ਸਭਾ ਚੋਣਾਂ ਅਤੇ ਹੋਲੀ ਤੋਂ ਪਹਿਲਾਂ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ, ਰਿਹਾਇਸ਼ੀ ਭੱਤੇ ਅਤੇ ਗਰੈਚੁਟੀ ਵਿੱਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਦੇਸ਼ ਦੇ 10 ਕਰੋੜ ਤੋਂ ਵੱਧ ਗਰੀਬ ਪਰਿਵਾਰਾਂ ਨੂੰ ਸਬਸਿਡੀ ਵਾਲੇ ਐਲਪੀਜੀ ਸਿਲੰਡਰ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਹੈ।

ਪੜ੍ਹੋ ਕੀ ਹੋਏ ਚਾਰ ਵੱਡੇ ਐਲਾਨ-

  1. ਮਹਿਲਾ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਔਰਤਾਂ ਲਈ ਨਵਾਂ ਤੋਹਫਾ ਦਿੱਤਾ ਹੈ। LPG ਸਿਲੰਡਰ ਦੀਆਂ ਕੀਮਤਾਂ ‘ਚ 100 ਰੁਪਏ ਦੀ ਛੋਟ ਦਾ ਵੱਡਾ ਫੈਸਲਾ ਲਿਆ ਹੈ।
  2. ਪੀਯੂਸ਼ ਗੋਇਲ ਨੇ ਕਿਹਾ ਕਿ ਕੇਂਦਰੀ ਕਰਮਚਾਰੀਆਂ ਦੀ ਗ੍ਰੈਚੁਟੀ ਸੀਮਾ ਹੁਣ 20 ਲੱਖ ਰੁਪਏ ਤੋਂ ਵਧ ਕੇ 25 ਲੱਖ ਰੁਪਏ ਹੋ ਜਾਵੇਗੀ।
  3. ਸਰਕਾਰ ਨੇ ਮਹਿੰਗਾਈ ਭੱਤੇ ‘ਚ ਚਾਰ ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਇਸ ਸਾਲ 1 ਜਨਵਰੀ ਤੋਂ ਲਾਗੂ ਹੋਵੇਗਾ।
  4. ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਦਾ ਡੀਏ 4 ਫੀਸਦੀ ਵਧਾ ਕੇ 50 ਫੀਸਦੀ ਕਰ ਦਿੱਤਾ ਹੈ। ਡੀਏ ਨੂੰ 50 ਫੀਸਦੀ ਤੱਕ ਵਧਾਉਣ ਦੇ ਨਾਲ, ਸਰਕਾਰ ਨੇ ਕੇਂਦਰੀ ਕਰਮਚਾਰੀਆਂ ਨੂੰ ਦਿੱਤੇ ਜਾਣ ਵਾਲੇ ਹਾਊਸ ਰੈਂਟ ਅਲਾਉਂਸ ((HRA) ਵਿੱਚ ਵੀ ਵਾਧਾ ਕੀਤਾ ਹੈ। 

Advertisement